ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 17 ਅਪਰੈਲ
ਇੱਥੋਂ ਦੇ ਬਲਟਾਣਾ ਖੇਤਰ ਵਿੱਚ ਦੋ ਮੋਟਰਸਾਈਕਲ ਸਵਾਰ ਝਪਟਮਾਰ ਮੰਦਰ ਤੋਂ ਮੱਥਾ ਟੇਕ ਕੇ ਘਰ ਆ ਰਹੀ ਔਰਤ ਦੇ ਗਲ ਵਿੱਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ।
ਪੀੜਤ ਮਹਿਲਾ ਮੋਹਨ ਪੁਸ਼ਪਾਕਰ ਵਾਸੀ ਡਿਵਾਈਨ ਅਪਾਰਟਮੈਂਟ ਨਿਊ ਵਿਕਾਸ ਨਗਰ ਬਲਟਾਣਾ ਨੇ ਦੱਸਿਆ ਕਿ ਸ਼ੁੱਕਰਵਾਰ ਉਹ ਮੰਦਰ ਵਿੱਚ ਮੱਥਾ ਟੇਕ ਕੇ ਆਪਣੇ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਜਦ ਉਹ ਆਪਣੀ ਸੁਸਾਇਟੀ ਨੇੜੇ ਪਹੁੰਚੀ ਤਾਂ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਵਿੱਚੋਂ ਇਕ ਨੇ ਉਸ ਦੇ ਗਲ ਵਿੱਚ ਪਾਈ ਸੋਨੇ ਦੀ ਚੇਨ ਝਪਟ ਕੇ ਪਹਿਲਾਂ ਹੀ ਸਟਾਰਟ ਖੜ੍ਹੇ ਮੋਟਰਸਾਈਕਲ ’ਤੇ ਬੈਠ ਕੇ ਫ਼ਰਾਰ ਹੋ ਗਏ। ਬਲਟਾਣਾ ਪੁਲੀਸ ਚੌਕੀ ਦੇ ਜਾਂਚ ਅਫਸਰ ਪਵਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਮਗਰੋਂ ਦੋ ਅਣਪਛਾਤੇ ਝਪਟਮਾਰਾਂ ਖ਼ਿਲਾਫ਼ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।