ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਅਪਰੈਲ
ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਵਜੋਂ ਜ਼ਿੰਮੇਵਾਰੀ ਦੇਣ ਲਈ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਹ ਜ਼ਿੰਮੇਵਾਰੀ ਦੇ ਕੇ ਉਨ੍ਹਾਂ ’ਤੇ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ’ਤੇ ਖਰਾ ਉਤਰਣਗੇ। ਉਨ੍ਹਾਂ ਕਿਹਾ ਕਿ ਹੁਣ ਉਹ ਵਿਧਾਨ ਸਭਾ ਵਿੱਚ ਹੋਰ ਵੀ ਬੁਲੰਦੀ ਨਾਲ ਜਨਤਾ ਦੀ ਆਵਾਜ਼ ਚੁੱਕਣਗੇ। ਉਨ੍ਹਾਂ ਕਿਹਾ ਕਿ ਹੁਣ ਉਹ ਹਲਕਾ ਚੱਬੇਵਾਲ ਹੀ ਨਹੀਂ ਬਲਕਿ ਪੂਰੇ ਪੰਜਾਬ ਦੀ ਜਨਤਾ ਦੇ ਹਿੱਤ ਦੇ ਮੁੱਦਿਆਂ ’ਤੇ ਪੰਜਾਬੀਆਂ ਦੀ ਆਵਾਜ਼ ਬਣ ਕੇ ਵਿਧਾਨ ਸਭਾ ਵਿੱਚ ਗੂੰਜਣਗੇ।