ਹਰਦੀਪ ਸਿੰਘ ਸੋਢੀ
ਧੂਰੀ, 16 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਵਿੰਦਰ ਸਿੰਘ ਪੇਧਨੀ, ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 167ਵੇਂ ਦਿਨ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ 21 ਮਾਰਚ ਨੂੰ ਸੁਨਾਮ ਵਿਖੇ ਹੋਣ ਵਾਲੀ ਕਿਸਾਨ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ, ਬਲਜੀਤ ਕੌਰ, ਕੁਲਵਿੰਦਰ ਕੌਰ, ਜਸਪਾਲ ਸਿੰਘ ਪੇਧਨੀ, ਗੁਰੀ ਮਾਨ, ਰਾਜਵਿੰਦਰ ਕੌਰ, ਚਮਕੌਰ ਸਿੰਘ ਹਥਨ, ਸਤਿਨਾਮ ਕੌਰ ਬੇਨੜਾ ਹਾਜ਼ਰ ਸਨ।