ਲੁਧਿਆਣਾ: ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਕਾਨਪੁਰੀ ਅਤੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਜਪੁਜੀ ਸਾਹਿਬ ਅਤੇ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ। ਭਾਈ ਗੁਰਦਾਸ ਜੀ ਗੁਰਮਤਿ ਮਿਸਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ। ਪ੍ਰਬੰਧਕਾਂ ਕੰਵਲਪ੍ਰੀਤ ਸਿੰਘ ਅਤੇ ਰਣਦੀਪ ਸਿੰਘ ਡਿੰਪਲ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ