ਆਗਰਾ, 17 ਅਪਰੈਲ
ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਹਜ਼ਰਤ ਨਿਜ਼ਾਮੂਦੀਨ ਔਲੀਆ ਦਰਗਾਹ ਨੂੰ 30 ਅਪਰੈਲ ਤਕ ਬੰਦ ਕਰ ਦਿੱਤਾ ਗਿਆ ਹੈ। ਤਾਜ ਮਹਿਲ ਤੇ ਹੋਰ ਸਮਾਰਕਾਂ ਨੂੰ ਇਕ ਮਹੀਨੇ ਲਈ ਬੰਦ ਕਰ ਦਿੱਤਾ ਗਿਆ ਹੈ। ਪੁਰਾਤੱਤਵ ਵਿਭਾਗ ਦੇ ਮੁੱਖ ਅਧਿਕਾਰੀ ਡਾ. ਬਸੰਤ ਕੁਮਾਰ ਨੇ ਦੱਸਿਆ ਕਿ ਤਾਜ ਮਹਿਲ, ਆਗਰਾ ਕਿਲ੍ਹਾ, ਫਤਿਹਪੁਰ ਸੀਕਰੀ, ਸਿਕੰਦਰਾ ਨੂੰ ਮਹੀਨੇ ਭਰ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਇਨ੍ਹਾਂ ਦੇ ਨਵੀਨੀਕਰਨ ਦਾ ਕੰਮ ਹੋਣਾ ਸੀ ਪਰ ਕਰੋਨਾ ਮਹਾਮਾਰੀ ਕਾਰਨ ਮਜ਼ਦੂਰ ਆਪਣੇ ਪਿਤਰੀ ਰਾਜਾਂ ਨੂੰ ਚਲੇ ਗਏ ਹਨ ਜਿਸ ਕਰ ਕੇ ਕੰਮ ਹੋਣਾ ਸੰਭਵ ਨਹੀਂ ਹੈ।-ਪੀਟੀਆਈ