ਚੰਡੀਗੜ੍ਹ, 17 ਅਪਰੈਲ
ਹਰਿਆਣਾ ਸਰਕਾਰ ਨੇ ਕਰੋਨਾ ਦੇ ਵਧਦੇ ਕੇਸਾਂ ਕਾਰਨ ਅੱਜ ਹੁਕਮ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਦਫਤਰਾਂ ਵਿਚ 50 ਫੀਸਦੀ ਹੀ ਮੁਲਾਜ਼ਮਾਂ ਨੂੰ ਸੱਦਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਸਕੱਤਰ ਨੇ ਦੱਸਿਆ ਕਿ ਅੰਡਰ ਸੈਕਟਰੀ ਜਾਂ ਬਰਾਬਰ ਦੇ ਰੈਂਕ ਵਾਲੇ ਅਧਿਕਾਰੀਆਂ ਨੂੰ ਘਰ ਤੋਂ ਹੀ ਕੰਮ ਕਰਨ ਲਈ ਕਿਹਾ ਗਿਆ ਹੈ ਪਰ ਡਿਪਟੀ ਸਕੱਤਰ ਜਾਂ ਉਸ ਤੋਂ ਉਪਰਲੇ ਅਧਿਕਾਰੀਆਂ ਨੂੰ ਰੋਜ਼ਾਨਾ ਦਫਤਰ ਆਉਣ ਤੇ ਕਰੋਨਾ ਪ੍ਰਬੰਧਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ ਤੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ 50 ਫੀਸਦੀ ਕਰ ਦਿੱਤੀ ਗਈ ਹੈ। -ਪੀਟੀਆਈ