ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਦਸੰਬਰ
ਸਰਕਾਰੀ ਕਾਲਜ ਵਿੱਚ ਪ੍ਰੋ. ਪ੍ਰੀਤ ਦਵਿੰਦਰ ਕੌਰ ਅਤੇ ਰੈੱਡ ਰਬਿਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ‘ਵਿਸ਼ਵ ਏਡਜ਼ ਦਿਵਸ’ ਮਨਾਇਆ ਗਿਆ। ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਏਡਜ਼ ਬਿਮਾਰੀ ਦੇ ਕਾਰਨਾਂ, ਪ੍ਰਭਾਵਾਂ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਰਵਾਏ ਗਏ ਪੋਸਟਰ ਬਣਾਉਣ ਮੁਕਾਬਲੇ ਵਿੱਚ ਏਕਤਾ ਧੀਰ ਨੇ ਪਹਿਲਾ, ਸਾਹਿਲ ਨੇ ਦੂਜਾ ਅਤੇ ਤਾਨੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿੱਚ ਮਨਜਿੰਦਰ ਕੌਰ ਨੇ ਪਹਿਲਾ, ਵਿਸ਼ਾਲੀ ਨੇ ਦੂਜਾ ਅਤੇ ਬਲਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪੀਐੱਚਸੀ ਚੱਕੋਵਾਲ ਵਿੱਚ ਜਾਗਰੂਕਤਾ ਕੈਂਪ ਐੱਸਐੱਮਓ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਵਿਸ਼ਵ ਏਡਜ਼ ਦਿਵਸ ਮੌਕੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਦਿਅਕ ਅਦਾਰਿਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਮਾਗਮ ਕਰਵਾਏ ਗਏ। ਸਿਹਤ ਵਿਭਾਗ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸੈਮੀਨਾਰ ਦੌਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।