ਜੈਨੇਵਾ, 10 ਅਪਰੈਲ
ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਕਿ ਰੂਸੀ ਹਮਲੇ ਮਗਰੋਂ ਯੂਕਰੇਨ ਛੱਡ ਕੇ ਜਾਣ ਵਾਲੇ ਲੋਕਾਂ ਦੀ ਗਿਣਤੀ 45 ਲੱਖ ਹੋ ਗਈ ਹੈ। ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨ (ਯੂਐੱਨਐੱਚਸੀਆਰ) ਵੱਲੋਂ ਅੱਜ ਆਪਣੇ ਪੋਰਟਲ ’ਤੇ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ, 24 ਫਰਵਰੀ ਤੋਂ ਹੁਣ ਤੱਕ 45.04 ਲੱਖ ਲੋਕ ਯੂਕਰੇਨ ਛੱਡ ਕੇ ਜਾ ਚੁੱਕੇ ਹਨ। ਜਾਣਕਾਰੀ ਮੁਤਾਬਕ, ਲਗਪਗ 26 ਲੱਖ ਲੋਕ ਪੋਲੈਂਡ ਗਏ ਅਤੇ 6,86,000 ਤੋਂ ਵੱਧ ਰੋਮਾਨੀਆ ਚਲੇ ਗਏ ਹਨ। -ਏਪੀ