ਨਵੀਂ ਦਿੱਲੀ, 15 ਮਾਰਚ
ਦਿੱਲੀ ਦੀ ਇਕ ਅਦਾਲਤ ਨੇ ਪੁਲੀਸ ਨੂੰ ਜਵਾਹਰਲਾਲ ਨਹਿਰੂ ਯੂਨੀਵਰਿਸਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਅਤੇ ਨੌਂ ਹੋਰਨਾਂ ਨੂੰ 2016 ਦੇ ਦੇਸ਼ ਧਰੋਹ ਮਾਮਲੇ ਵਿੱਚ ਦਾਖ਼ਲ ਚਾਰਜਸ਼ੀਟ ਦੀਆਂ ਕਾਪੀਆਂ ਦੇਣ ਦਾ ਹੁਕਮ ਦਿੱਤਾ ਹੈ। ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਪੰਕਜ ਸ਼ਰਮਾ ਨੇ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਦੀ ਜਾਂਚ ਲਈ ਮਾਮਲੇ ਦੀ ਅਗਵੀ ਸੁਣਵਾਈ ਲਈ 7 ਅਪਰੈਲ ਦੀ ਤਰੀਕ ਨਿਸ਼ਚਿਤ ਕੀਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਨਾਲ ਜੁੜੇ 7 ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ ਵੀ ਦੇ ਦਿੱਤੀ। ਚਾਰਜਸ਼ੀਟ ਦਾਖਲ ਕਰਨ ਤੋਂ ਪਹਿਲਾਂ, ਆਕਬਿ ਮੁਜੀਬ, ਉਮਰ ਗੁਲ, ਰਈਸ ਰਸੂਲ, ਬਸ਼ਾਰਤ ਅਲੀ, ਖਾਲਿਦ ਬਸ਼ੀਰ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਇਨ੍ਹਾਂ ਨੇ ਜ਼ਮਾਨਤ ਲਈ ਅਦਾਲਤ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਅਦਾਲਤ ਨੇ 25 ਹਜ਼ਾਰ ਦੇ ਨਿਜੀ ਮੁਚਲਕੇ ਅਤੇ ਓਨੀ ਹੀ ਰਾਸ਼ੀ ਜਮ੍ਹਾਂ ਕਰਾਉਣ ਦੀ ਸ਼ਰਤ ’ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। -ਏਜੰਸੀ