ਪੱਤਰ ਪ੍ਰੇਰਕ
ਲਹਿਰਾਗਾਗਾ, 12 ਮਈ
ਨੇੜਲੇ ਪਿੰਡ ਲੇਹਲ ਖੁਰਦ ਦੇ ਸਿੱਧੂ ਫੋਰਟ ਪੈਲੇਸ ਦੇ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨਾਂ ਅਤੇ ਔਰਤਾਂ ਨੇ 5- ਜੀ ਨੈੱਟਵਰਕ ਲਈ ਵਿਛਾਈ ਜਾ ਰਹੀ ਕੇਬਲ ਨੂੰ ਰੁਕਵਾਉਣ ਲਈ ਕੇਬਲ ਤਾਰ ਵਿਛਾਉਣ ਵਾਲੀ ਮਸ਼ੀਨ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਮੋਦੀ ਸਰਕਾਰ, ਰਿਲਾਇੰਸ, ਅੰਬਾਨੀ, ਅਦਾਨੀ ਦੇ ਖਿਲਾਫ਼ ਰੋਹਪੂਰਨ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਜੈ ਦੀਪ ਸਿੰਘ, ਹਰਸੇਵਕ ਸਿੰਘ ਲੇਹਲ ਖੁਰਦ, ਜਸਵੀਰ ਕੌਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਮੋਦੀ ਨੇ ਜਿਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਵੇਚ ਦਿੱਤਾ ਹੈ ਅਤੇ ਉਨ੍ਹਾਂ ਦਾ ਕਿਸਾਨ ਸਿਰੇ ਤੋਂ ਹੀ ਵਿਰੋਧ ਕਰ ਰਹੇ ਹਨ। ਅੱਜ ਉਨ੍ਹਾਂ ਦੀ ਰਿਲਾਇੰਸ ਕੰਪਨੀ ਵੱਲੋਂ 5-ਜੀ ਸਬੰਧੀ ਰਾਤ ਨੂੰ ਕੰਮ ਚਲਾ ਕੇ ਚੋਰੀ-ਚੋਰੀ ਅੰਡਰ ਗਰਾਊਂਡ ਪਾਈਪਾਂ ਪਾਈਆਂ ਜਾ ਰਹੀਆਂ ਹਨ।