ਪੱਤਰ ਪ੍ਰੇਰਕ
ਪਠਾਨਕੋਟ, 11 ਮਈ
ਪਠਾਨਕੋਟ ਤੋਂ ਕਾਂਗੜਾ ਘਾਟੀ ਦੀ ਰੇਲ ਸੇਵਾ 17 ਮਈ ਤੱਕ ਰੱਦ ਕਰ ਦਿੱਤੀ ਗਈ ਹੈ। ਫਿਰੋਜ਼ਪੁਰ ਰੇਲ ਡਵੀਜ਼ਨ ਨੇ ਇਸ ਰੂਟ ਉਪਰ ਚੱਲਣ ਵਾਲੀਆਂ ਰੇਲ ਗੱਡੀਆਂ ਨੂੰ 17 ਮਈ ਤੱਕ ਰੱਦ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ-ਜੋਗਿੰਦਰਨਗਰ ਨੈਰੋਗੇਜ਼ ਰੂਟ ਉਪਰ ਕੁੱਲ 14 ਰੇਲ ਗੱਡੀਆਂ (ਅੱਪ-ਡਾਊਨ) ਚਲਦੀਆਂ ਸਨ। ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਚਲਦੇ ਸਾਰੀਆਂ ਰੇਲ ਗੱਡੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਅਪਰੈਲ ਮਹੀਨੇ ਵਿੱਚ ਇਸ ਰੂਟ ’ਤੇ ਦੋ ਰੇਲ ਗੱਡੀਆਂ ਨੂੰ ਸ਼ੁਰੂ ਕੀਤਾ ਗਿਆ ਸੀ ਪਰ ਕਰੋਨਾ ਦੀ ਦੂਸਰੀ ਲਹਿਰ ਤੋਂ ਬਾਅਦ ਹਿਮਾਚਲ ਸਰਕਾਰ ਨੇ 17 ਮਈ ਤੱਕ ਲੌਕਡਾਊਨ ਲਗਾ ਦਿੱਤਾ ਹੈ। ਫਿਰੋਜ਼ਪੁਰ ਡਵੀਜ਼ਨ ਦੇ ਰੇਲ ਮੰਡਲ ਪ੍ਰਬੰਧਕ ਰਾਜੇਸ਼ ਅਗਰਵਾਲ ਨੇ ਕਿਹਾ ਕਿ ਕਰੋਨਾ ਕਾਰਨ ਰੇਲ ਗੱਡੀਆਂ ਨੂੰ 17 ਤੱਕ ਰੱਦ ਕਰ ਦਿੱਤਾ ਗਿਆ ਹੈ।