ਪੱਤਰ ਪ੍ਰੇਰਕ
ਤਰਨ ਤਾਰਨ, 9 ਜੂਨ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੀ ਸਥਾਨਕ ਜ਼ਿਲ੍ਹਾ ਇਕਾਈ ਦੇ ਵਫ਼ਦ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੂੰ ਸੂਬਾ ਸਰਕਾਰ ਦੇ ਨਾਂ ’ਤੇ ਇਕ ਮੰਗ ਪੱਤਰ ਦੇ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਹੈ| ਵਫਦ ਦੀ ਅਗਵਾਈ ਜਥੇਬੰਦੀ ਦੇ ਆਗੂ ਕਾਰਜ ਕੈਰੋਂ ਨੇ ਦੱਸਿਆ ਕਿ ਜਥੇਬੰਦੀ ਜਨਵਰੀ 2004 ਤੋਂ ਬਾਅਦ ਨੌਕਰੀ ਵਿੱਚ ਆਏ ਮੁਲਾਜ਼ਮਾਂ ਲਈ ਬਣਾਈ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੀ ਹੈ। ਆਗੂਆਂ ਨੇ ਕਿਹਾ ਕਿ ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੇ ਜਾਣ ਦਾ ਵਾਅਦਾ ਕੀਤਾ ਸੀ, ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਇਸ ਮੁੱਦੇ ’ਤੇ ‘ਆਪ’ ਦੇ ਵਿਧਾਇਕਾਂ ਵੱਲੋਂ ਧਾਰੀ ਚੁੱਪ ’ਤੇ ਵੀ ਚਿੰਤਾ ਦਾ ਪ੍ਰਗਟ ਕੀਤੀ ਹੈ।