ਮੁੰਬਈ, 5 ਜੂਨ
ਮਹਾਰਾਸ਼ਟਰ ਵਿਚ ਕਰੋਨਾ ਦੇ ਕੇਸਾਂ ਨੂੰ ਠੱਲ੍ਹ ਪੈਣ ਤੋਂ ਬਾਅਦ 7 ਜੂਨ ਤੋਂ ਅਨਲੌਕ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਔਰਤਾਂ ਦੇ ਲੋਕਲ ਟਰੇਨ ’ਤੇ ਸਫਰ ਕਰਨ ’ਤੇ ਰੋਕ ਲਾਈ ਗਈ ਹੈ। ਪਹਿਲੇ ਪੜਾਅ ਹੇਠ 18 ਜ਼ਿਲ੍ਹਿਆਂ ਵਿਚ ਪਾਬੰਦੀਆਂ ਤੋਂ ਮੁਕੰਮਲ ਛੋਟ ਦਿੱਤੀ ਜਾਵੇਗੀ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਪਾਬੰਦੀਆਂ ਵਿਚ ਕੁਝ ਢਿੱਲ ਮਿਲ ਸਕਦੀ ਹੈ।