ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਦਸੰਬਰ
ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿਛਲੇ ਇੱਕ ਹਫ਼ਤੇ ਤੋ ਚੱਲ ਰਹੇ ਸ਼ਹੀਦੀ ਗੁਰਮਤਿ ਸਮਾਗਮ ਦੀ ਸੰਮਪੂਰਨਤਾ ਜੈਕਾਰਿਆਂ ਦੀ ਗੂੰਜ ਵਿੱਚ ਹੋਈ। ਸਮਾਗਮ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸਿੱਖ ਕੌਮ ਦੇ ਇਤਿਹਾਸ ਦਾ ਉਹ ਲਾਸਾਨੀ ਪੰਨਾ ਹੈ, ਜਿਸ ਨੂੰ ਪੜ੍ਹ-ਸੁਣ ਕੇ ਸਿੱਖ ਨੌਜਵਾਨ ਤੇ ਬੱਚਿਆਂ ਨੇ ਸੇਧ ਅਤੇ ਅਗਵਾਈ ਪ੍ਰਾਪਤ ਕਰਨੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਤਾਂ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਨਾਲ ਜੋੜਨ ਲਈ ਮਾਪੇ ਸੁਹਿਰਦ ਢੰਗ ਨਾਲ ਆਪਣੀ ਵੱਡੀ ਭੂਮੀਕਾ ਨਿਭਾ ਸਕਦੇ ਹਨ, ਕਿਉਕਿ ਛੋਟੀ ਉਮਰ ਵਿੱਚ ਬੱਚਿਆਂ ਅੰਦਰ ਧਰਮ ਅਤੇ ਵਿਰਸੇ ਦੀ ਸੋਝੀ ਦੀ ਜਾਗ ਉਨ੍ਹਾਂ ਦੀ ਜੀਵਨ ਦਾ ਸਦੀਵ ਕਾਲ ਹਿੱਸਾ ਬਣ ਸਕਦੀ ਹੈ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਬੀਰ ਰਸੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ।