ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਜੂਨ
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਇਥੇ ਨਗਰ ਕੌਂਸਲ ਦੇ ਦਫਤਰ ਅੱਗੇ ਸਫਾਈ ਕਾਮਿਆਂ ਵੱਲੋਂ 24ਵੇਂ ਦਿਨ ਵੀ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੀ ਪ੍ਰਧਨ ਗਰਮੀਤ ਕੌਰ ਨੇ ਕਿਹਾ ਕਿ ਜੇ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 9 ਜੂਨ ਨੂੰ ਪਟਿਆਲਾ ਵਿਖੇ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਯੂਨੀਅਨ ਦੇ ਸੈਕਟਰੀ ਜਗਮੇਲ ਸਿੰਘ, ਚੇਅਰਮੈਨ ਕਾਕਾ ਸਿੰਘ, ਖਜ਼ਾਨਚੀ ਚਰਨਜੀਤ ਕੌਰ ਤੇ ਸਹਾਇਕ ਖਜ਼ਹਨਚੀ ਵੀਰਪਾਲ ਕੌਰ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮ ਸਰੂਪ, ਰਾਜ ਕੌਰ, ਲਖਵਿੰਦਰ ਸਿੰਘ, ਬੀਰਬਲ ਸਿੰਘ, ਜਸਵੀਰ ਸਿੰਘ, ਕ੍ਰਿਸ਼ਨਾ ਦੇਵੀ, ਪਰਦੀਪ ਸਿੰਘ, ਸ਼ਿੰਦਰ ਕੌਰ, ਕੁਲਵਿੰਦਰ ਕੌਰ, ਗੁਰਤੇਜ ਸਿੰਘ, ਪ੍ਰਿਤਪਾਲ ਸਿੰਘ, ਬੀਰਬਲ ਸਿੰਘ, ਮਨਜੀਤ ਕੌਰ ਅਤੇ ਗੀਤਾ ਰਾਣੀ ਹਾਜ਼ਰ ਸਨ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਇਥੇ ਸਫਾਈ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਇਥੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਲਈ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ 24ਵੇਂ ਦਿਨ ’ਚ ਦਾਖਲ ਹੋ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਨਾਅਰੇਬਾਜ਼ੀ। ਧਰਨੇ ਨੂੰ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਗਿਆਨ ਸਿੰਘ, ਸੁਖਵਿੰਦਰ ਹੈਪੀ ਸਿੰਘ, ਰੇਖਾ ਰਾਣੀ , ਆਸ਼ਾ ਰਾਣੀ, ਮਲਕਾ ਰਾਣੀ , ਸ਼ਿੰਦਰਪਾਲ, ਕ੍ਰਿਸ਼ਨ ਸਿੰਘ ਅਤੇ ਜਥੇਬੰਦੀ ਦੇ ਬੁਲਾਰੇ ਬਾਬੂ ਰਾਮ ਨੇ ਸਬੰਧਨ ਕੀਤਾ।
ਖੰਨਾ(ਜੋਗਿੰਦਰ ਸਿੰਘ ਓਬਰਾਏ): ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਅਣਮਿੱਥੇ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਗਈ ਹੈ। ਮੀਂਹ ਪੈਣ ਕਾਰਨ ਸਮੱਸਿਆ ਹੋਰ ਵੀ ਵੱਧ ਗਈ ਹੈ। ਕਰਮਚਾਰੀਆਂ ਦੀ ਹੜਤਾਲ ਖ਼ਤਮ ਕਰਨ ਲਈ ਕੌਂਸਲ ਦੇ ਉੱਪ ਪ੍ਰਧਾਨ ਜਤਿੰਦਰ ਪਾਠਕ ਨੇ ਮੁਲਾਜ਼ਮ ਆਗੂਆਂ ਨੂੰ ਸੱਪ ਵੀ ਮਰ ਜਾਵੇ ਤੇ ਲਾਠੀ ਵੀ ਨਾ ਟੁੱਟੇ ਵਰਗਾ ਫਾਰਮੂਲਾ ਕੱਢਣ ਲਈ ਕਿਹਾ। ਸ੍ਰੀ ਪਾਠਕ ਨੇ ਕਿਹਾ ਕਿ ਸ਼ਹਿਰ ਵਿਚ ਸਫ਼ਾਈ ਵਿਵਸਥਾ ਬੇਹਾਲ ਹੋ ਰਹੀ ਹੈ, ਕਰਮਚਾਰੀ ਜ਼ਿੱਦ ਛੱਡ ਕੇ ਪੂਰਨ ਹੜਤਾਲ ਨਾ ਕਰਨ ਅਤੇ ਜੇਕਰ ਹੜਤਾਲ ’ਤੇ ਜਾਣਾ ਹੈ ਤਾਂ ਸਵੇਰੇ ਕੁਝ ਘੰਟੇ ਕੰਮ ਕਰਨ ਉਪਰੰਤ ਹੜਤਾਲ ਅਰੰਭੀ ਜਾਵੇ। ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੱਟੂ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹੜਤਾਲ ਲਗਾਤਾਰ ਜਾਰੀ ਰਹੇਗੀ।