ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੂਬਾ ਸਰਕਾਰ ਤੋਂ ਪੀਏਯੂ ਦੇ ਉਪ ਕੁਲਪਤੀ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ‘ਵਰਸਿਟੀ ਦੇ ਉਪ ਕੁਲਪਤੀ ਅਤੇ ਹੋਰ ਅਧਿਕਾਰੀਆਂ ਵੱਲੋਂ ਸੰਘਰਸ਼ ਕਰਦੇ ਮੁਲਾਜ਼ਮਾਂ ਦੀਆਂ ਕਥਿਤ ਤੌਰ ‘ਤੇ ਪੱਗਾਂ ਉਪਰੋਂ ਦੀ ਲੰਘ ਕਿ ਆਪਣੇ ਦਫਤਰ ਵਿੱਚ ਜਾਣ ਦੀਆਂ ਫੋਟੋਆਂ ਪ੍ਰਿੰਟ ਮੀਡੀਆ ਅਤੇ ਟੀਵੀ ਚੈੱਨਲਾਂ ‘ਤੇ ਦੇਖਣ ਸਮੇਂ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਲੱਗੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ। -ਖੇਤਰੀ ਪ੍ਰਤੀਨਿਧ