ਪ੍ਰਭੂ ਦਿਆਲ
ਸਿਰਸਾ, 28 ਦਸੰਬਰ
ਰਿਟਾਇਰਡ ਕਰਮਚਾਰੀ ਸੰਘ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਕਰਮਚਾਰੀਆਂ ਨੇ ਨਵੀਂ ਪੈਨਸ਼ਨ ਸਕੀਮ ਰੱਦ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ। ਧਰਨਾਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਪ੍ਰਧਾਨਗੀ ਰਿਟਾਇਰਡ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸ਼ਰਮਾ ਨੇ ਕੀਤੀ। ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਵਿੱਚ ਕਈ ਖਾਮੀਆਂ ਹਨ, ਇਸ ਲਈ ਇਸ ਸਕੀਮ ਨੂੰ ਰੱਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਹੀ ਲਾਗੂ ਕੀਤੀ ਜਾਵੇ। ਪੰਜਾਬ ਦੀ ਤਰਜ਼ ’ਤੇ ਸੇਵਾਮੁਕਤ ਕਰਮਚਾਰੀ ਨੂੰ 65 ਸਾਲ ’ਤੇ ਪੰਜ ਫੀਸਦੀ ਤੇ 70 ਸਾਲ ਦੀ ਉਮਰ ’ਤੇ ਦਸ ਫੀਸਦੀ ਪੈਨਸ਼ਨ ’ਚ ਵਾਧਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਦੇ ਤਹਿਸੀਲਦਾਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ