ਨਵੀਂ ਦਿੱਲੀ: ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸਰਪ੍ਰਸਤ ਰਾਮ ਵਿਲਾਸ ਪਾਸਵਾਨ (74) ਦੇ ਦਿਲ ਦਾ ਅਪਰੇਸ਼ਨ ਹੋਇਆ ਹੈ। ਊਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ। ਦਲਿਤ ਆਗੂ ਪਿਛਲੇ ਕੁਝ ਹਫ਼ਤਿਆਂ ਤੋਂ ਹਸਪਤਾਲ ’ਚ ਦਾਖ਼ਲ ਸੀ। ਚਿਰਾਗ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਕੁਝ ਹਫ਼ਤਿਆਂ ’ਚ ਪਿਤਾ ਦਾ ਇਕ ਹੋਰ ਅਪਰੇਸ਼ਨ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚਿਰਾਗ ਨਾਲ ਗੱਲ ਕਰਕੇ ਰਾਮ ਵਿਲਾਸ ਪਾਸਵਾਨ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਹੈ।
-ਪੀਟੀਆਈ