ਜੇ.ਬੀ.ਸੇਖੋਂ
ਗੜ੍ਹਸ਼ੰਕਰ, 3 ਨਵੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਤਰਜਮਾਨ ਬੀਬੀ ਨਿਮਿਸ਼ਾ ਮਹਿਤਾ ਨੇ ਅੱਜ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸਫਾਈ ਸਬੰਧੀ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਵਾਲੀ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ’ਤੇ ਮਹੀਨਾਵਾਰ ਚਾਰ ਲੱਖ ਰੁਪਏ ਖਰਚੇ ਜਾ ਰਹੇ ਹਨ ਪਰ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਦੀ ਹਾਲਤ ਬੇਹੱਦ ਖਰਾਬ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਾਫ ਸਫਾਈ ਦੇ ਦਿੱਤੇ ਠੇਕੇ ਤਹਿਤ ਪ੍ਰਾਈਵੇਟ ਕੰਪਨੀ ਨੂੰ ਸ਼ਹਿਰ ਦਾ ਕੂੜਾ ਚੁੱਕਣ ਲਈ ਇਕ ਲੱਖ 93 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਦੋ ਲੱਖ ਰੁਪਏ ਪ੍ਰਤੀ ਮਹੀਨਾ ਸਾਫ ਸਫਾਈ ਪ੍ਰਬੰਧਾਂ ਲਈ ਅਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ। ਉਧਰ ਈਓ ਅਵਤਾਰ ਚੰਦ ਨੇ ਕਿਹਾ ਕਿ ਸਫਾਈ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ ਅਤੇ ਸਾਰਾ ਕੰਮ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ।