ਖੰਨਾ: ਅੱਜ ਇੱਥੇ ਭਾਜਪਾ ਦੇ ਮਹਿਲਾ ਮੋਰਚਾ ਮੰਡਲ ਦੀ ਪ੍ਰਧਾਨ ਪੂਜਾ ਸਾਹਨੇਵਾਲੀਆ ਨੇ ਆਮ ਲੋਕਾਂ ਨੂੰ ਮਾਸਕ ਵੰਡੇ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਵਧ ਰਹੇ ਦੂਜੇ ਪੜਾਅ ਕਾਰਨ ਕਿੰਨੇ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਿਸ ਤੋਂ ਬਚਾਅ ਲਈ ਸਾਨੂੰ ਇੱਕ ਛੋਟੀ ਜਿਹੀ ਪਹਿਲ ਆਪਣੇ ਵੱਲੋਂ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਾਰ ਵਾਰ ਹੱਥ ਧੋਤੇ ਜਾਣ, ਮੂੰਹ ’ਤੇ ਮਾਸਕ ਲਾ ਕੇ ਰੱਖਿਆ ਜਾਵੇ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਜਲਦੀ ਰਾਹਤ ਪਾਈ ਜਾ ਸਕੇ। -ਨਿੱਜੀ ਪੱਤਰ ਪ੍ਰੇਰਕ