ਰਾਜਿੰਦਰ ਜੈਦਕਾ
ਅਮਰਗੜ੍ਹ, 10 ਜੁਲਾਈ
ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਨਾਲ ਸਬੰਧਤ ਨਗਰ ਪੰਚਾਇਤ ਦੀ ਪ੍ਰਧਾਨ ਬੀਬੀ ਜਸਪਾਲ ਕੌਰ ਦੇ ਪਤੀ ਸਰਬਜੀਤ ਸਿੰਘ ਗੋਗੀ, ਐੱਮਸੀ ਸ਼ਰਧਾ ਰਾਮ, ਐੱਮਸੀ ਹਰਜੀਤ ਸਿੰਘ ਤੇ ਐੱਮਸੀ ਗੁਰਮੇਲ ਕੌਰ ਦੇ ਪਤੀ ਸਾਬਕਾ ਪੰਚ ਜੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਵਧੀਆ ਨੀਤੀਆਂ ਤੋਂ ਪ੍ਰਵਾਭਿਤ ਹੋ ਕੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਪਾਰਟੀ ਵੱਲੋਂ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੱਗੀ, ਰਾਜਿੰਦਰ ਸਿੰਘ ਹੈਪੀ, ਸੁਖਵਿੰਦਰ ਸਿੰਘ ਝੱਲ, ਸਹਿਕਾਰੀ ਸਭਾ ਲਾਂਗੜੀਆਂ ਦੇ ਪ੍ਰਧਾਨ ਭੁਪਿੰਦਰ ਸਿੰਘ ਫੁੱਲਾਂ ਵਾਲੇ, ਗੁਰਵੀਰ ਸਿੰਘ ਸੋਹੀ, ਜਸਮਿੰਦਰ ਸਿੰਘ ਜੱਸੀ ਅਤੇ ਬਚਿੱਤਰ ਸਿੰਘ ਬਿੱਟਾ ਆਦਿ ਹਾਜ਼ਰ ਸਨ।