ਪੱਤਰ ਪ੍ਰੇਰਕ
ਬਠਿੰਡਾ, 11 ਮਈ
ਕਰੋਨਾ ਦੇ ਦੌਰ ਵਿਚ ਕੈਪਟਨ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ ਤੇ ਸਰਕਾਰੀ ਹਸਪਤਾਲਾਂ ਵਿੱਚ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਜਾ ਰਹੀ। ਪ੍ਰਾਈਵੇਟ ਹਸਪਤਾਲਾਂ ਵਿੱਚ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਵੈਕਸੀਨ ਟੀਕੇ, ਆਕਸੀਜਨ ਸਮੇਤ ਹਰ ਮੈਡੀਸਨ ਦਾ ਸਰਕਾਰੀ ਰੇਟ ਤੈਅ ਹੈ, ਪ੍ਰੰਤੂ ਇਸ ਦੇ ਬਾਵਜੂਦ ਕਾਲਾ ਬਾਜ਼ਾਰੀ ਕਰਕੇ ਵਾਧੂ ਕੀਮਤਾਂ ਵਸੂਲੀਆਂ ਜਾ ਰਹੀਆਂ ਹਨ। ਇਸ ਪਾਸੇ ਵੀ ਮੁੱਖ ਮੰਤਰੀ ਤੇ ਸਿਹਤ ਮੰਤਰੀ ਨੇ ਕੋਈ ਧਿਆਨ ਨਹੀਂ ਦਿੱਤਾ। ਇਹ ਦੋਸ਼ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਲਾਏ ਗਏ ਹਨ।