ਨਵੀਂ ਦਿੱਲੀ, 4 ਅਕਤੂਬਰ
ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਨੇਤਾ ਰਾਮ ਵਿਲਾਸ ਪਾਸਵਾਨ ਦਾ ਦਿਲ ਦਾ ਅਪਰੇਸ਼ਨ ਹੋਇਆ ਹੈ। ਉਨ੍ਹਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਮ ਵਿਲਾਸ ਪਾਸਵਾਨ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ ਅਤੇ ਦੇਸ਼ ਦੇ ਪ੍ਰਮੁੱਖ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਉਹ ਪਿਛਲੇ ਕੁਝ ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖਲ ਹਨ। ਚਿਰਾਗ ਪਾਸਵਾਨ ਨੇ ਟਵੀਟ ਕੀਤਾ, “ਪਿਤਾ ਜੀ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਕੱਲ੍ਹ (ਸ਼ਨਿਚਰਵਾਰ) ਸ਼ਾਮ ਨੂੰ ਅਚਾਨਕ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਦੇ ਦਿਲ ਦਾ ਅਪਰੇਸ਼ਨ ਕਰਨਾ ਪਿਆ।