ਪੱਤਰ ਪ੍ਰੇਰਕ
ਅਮਰਗੜ੍ਹ, 8 ਅਪਰੈਲ
ਨਗਰ ਪੰਚਾਇਤ ਦੀ ਮੀਟਿੰਗ ਬੀਬੀ ਜਸਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਸਾਮਲ ਹੋਏ। ਮੀਟਿੰਗ ਵਿਚ ਸਰਬਸੰਮਤੀ ਨਾਲ 348.81 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਨੇ ਦੱਸਿਆ ਕਿ ਸ਼ਹਿਰ ਵਿਚ ਸਟਰੀਟ ਲਾਈਟਾਂ ਦਾ ਕੰਮ ਤਕਰੀਬਨ ਮੁਕੰਮਲ ਹੋਣ ਵਾਲਾ ਹੈ। ਸ਼ਹਿਰ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸੀਵਰੇਜ ਦਾ ਕੰਮ ਵੀ ਤੇਜ਼ੀ ਨਾਲ ਚਲ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯਕੀਨ ਦਿਵਾਇਆ ਕਿ ਅਮਰਗੜ੍ਹ ਸ਼ਹਿਰ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅਮਰਗੜ੍ਹ ਇੱਕ ਨਮੂਣੇ ਦੇ ਸ਼ਹਿਰ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਵਾਅਦੇ ਪੂਰੇ ਕਰੇਗੀ। ਮੀਟਿੰਗ ਵਿਚ ਪ੍ਰਧਾਨ ਬੀਬੀ ਜਸਪਾਲ ਕੌਰ ਕਾਂਗਰਸ, ਵਾਈਸ ਪ੍ਰਧਾਨ ਗੁਰਦਾਸ ਸਿੰਘ (ਆਪ), ਸਰਧਾ ਰਾਮ, ਮਾ ਸ਼ੇਰ ਸਿੰਘ, ਹਰਜੀਤ ਸਿੰਘ, ਗੁਰਮੇਲ ਕੌਰ (ਸਾਰੇ ਕਾਂਗਰਸ) ਅਤੇ ਜਸਵਿੰਦਰ ਸਿੰਘ ਦੱਦੀ, ਰਿਸ਼ੂ ਸਿੰਗਲਾ, ਰੁਚਿਕਾ ਕੌੜਾ, ਮੀਕੋ ਤੇ ਹਰਜੀਤ ਕੌਰ (ਸਾਰੇ ਸ਼੍ਰੋਮਣੀ ਅਕਾਲੀ ਦਲ ) ਤੋਂ ਇਲਾਵਾ ਕਾਰਜਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਲੇਖਾਕਾਰ ਵਰਿੰਦਰ ਕੁਮਾਰ ਤੇ ਜੇਈ ਹੇਮਤ ਕੁਮਾਰ ਹਾਜ਼ਰ ਸਨ।