ਲੁਧਿਆਣਾ: ਥਾਣਾ ਕੂੰਮਕਲਾਂ ਦੀ ਪੁਲੀਸ ਨੇ ਪਿੰਡ ਰਾਈਆਂ ਦੇ ਇੱਕ ਵਿਅਕਤੀ ਨੂੰ ਜਾਤੀਸੂਚਕ ਸ਼ਬਦ ਬੋਲਣ ਅਤੇ ਕੁੱਟਮਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪਿੰਡ ਰਾਈਆਂ ਵਾਸੀ ਕਰਮ ਸਿੰਘ ਨੇ ਦੱਸਿਆ ਕਿ ਉਸ ਨੂੰ ਅਵਤਾਰ ਸਿੰਘ ਨੇ ਮੋਬਾਈਲ ਫ਼ੋਨ ਕਰਕੇ ਗਾਲ੍ਹਾਂ ਕੱਢੀਆਂ ਅਤੇ ਧਮਕੀਆਂ ਦਿੱਤੀਆਂ। ਦੁਪਹਿਰ ਸਮੇਂ ਜਦੋਂ ਉਹ ਪੈਦਲ ਹੀ ਪਿੰਡ ਕਿਸੇ ਕੰਮ ਜਾ ਰਿਹਾ ਸੀ ਤਾਂ ਉਸ ਨੇ ਉਸ ਨੂੰ ਰੋਕ ਲਿਆ ਅਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਕੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਦਿਆਂ ਧਮਕੀਆਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ