ਬੰਗਲੂਰੂ: ਕਰਨਾਟਕ ਦੇ ਸੀਨੀਅਰ ਕਾਂਗਰਸੀ ਆਗੂ ਸਿੱਧਾਰਮਈਆ ਨੇ ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਨੂੰ ਜਿੱਥੇ ਉੱਪਰਲੀਆਂ ਜਾਤਾਂ ਵਾਲਿਆਂ ਦਾ ਇਕ ਸੰਗਠਨ ਕਰਾਰ ਦਿੱਤਾ ਉੱਥੇ ਹੀ ਕੇਂਦਰ ਸਰਕਾਰ ਦੀ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਇਕ ਡਰਾਮਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ‘ਮਹਾਨ ਡਰਾਮੇਬਾਜ਼’ ਕਰਾਰ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਭਾਜਪਾ ਤੇ ਆਰਐੱਸਐੱਸ ਦੇ ਯੋਗਦਾਨ ਬਾਰੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਕੌਮੀ ਝੰਡੇ, ਰਾਸ਼ਟਰੀ ਗਾਣ ਅਤੇ ਸੰਵਿਧਾਨ ਦਾ ਵਿਰੋਧ ਕੀਤਾ ਗਿਆ। -ਪੀਟੀਆਈ