ਮੁੰਬਈ: ਸ਼ਾਹਿਦ ਕਪੂਰ ਦੀ ਫ਼ਿਲਮ ‘ਜਰਸੀ’ ਦੇ ਨਿਰਮਾਤਾਵਾਂ ਨੇ ਕਰੋਨਾ ਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦਾ ਫੈਲਾਅ ਰੋਕਣ ਲਈ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਕਾਰਨ ਫ਼ਿਲਮ ਦੀ ਰਿਲੀਜ਼ ਟਾਲ ਦਿੱਤੀ ਹੈ। ਫ਼ਿਲਮਸਾਜ਼ਾਂ ਨੇ ਆਖਿਆ,‘‘ਮੌਜੂਦਾ ਹਾਲਤ ਅਤੇ ਕਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਕਰ ਕੇ ਅਸੀਂ ਫਿਲਮ ਦੀ ਰਿਲੀਜ਼ ਤਰੀਕ ਨੂੰ ਅੱਗੇ ਪਾ ਰਹੇ ਹਾਂ।’’ ਉਨ੍ਹਾਂ ਕਿਹਾ ਕਿ ਉਹ ਦਰਸ਼ਕਾਂ ਦੇ ਅਥਾਹ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਦਰਸ਼ਕਾਂ ਦੀ ਸੁਰੱਖਿਆ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। -ਆਈਏਐੱਨਐੱਸ