ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੀ ਮੰਗ ’ਤੇ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਸੀਟਾਂ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫੇ ਦਿੱਤੇ ਜਾਣ ਜਾਂ ਵਿਧਾਇਕਾਂ ਦੀ ਮੌਤ ਹੋ ਜਾਣ ਕਾਰਨ ਖਾਲੀ ਹੋਈਆਂ ਹਨ। ਮੁੱਖ ਚੋਣ ਅਫ਼ਸਰ ਨੇ ਪੰਜ ਜ਼ਿਲ੍ਹਿਆਂ ਕੋਲਕਾਤਾ, ਉੱਤਰੀ ਤੇ ਦੱਖਣੀ 24 ਪਰਗਨਾ, ਨਾਡੀਆ ਤੇ ਕੂਚ ਬਿਹਾਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਈਵੀਐੱਮ ਤੇ ਵੀਵੀਪੈਟ ਮਸ਼ੀਨਾਂ ਦਾ ਬੰਦੋਬਸਤ ਕਰਨ ਨੂੰ ਕਿਹਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀਵੀਐੱਮਜ਼ ਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ 3 ਤੋਂ 6 ਅਗਸਤ ਤੱਕ ਚੱਲੇਗੀ। -ਪੀਟੀਆਈ