ਨਿੱਜੀ ਪੱਤਰ ਪੇ੍ਰਕ
ਬਟਾਲਾ, 11 ਫਰਵਰੀ
ਬਟਾਲਾ ਵਿੱਚ ਨਗਰ ਨਿਗਮ ਦੀਆਂ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਇੱਥੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਅਸ਼ਵਨੀ ਸੇਖੜੀ ਤੋਂ ਇਲਾਵਾ ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਭਾਜਪਾ ਦੇ ਸਾਬਕਾ ਵਿਧਾਇਕ ਜਗਦੀਸ਼ ਸਾਹਨੀ ਸਮੇਤ ਹੋਰ ਭਾਜਪਾ ਆਗੂਆਂ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦੁਆਰਾ ਵੱਖ ਵੱਖ ਵਾਰਡਾਂ ਤੋਂ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ‘ਆਪ’ ਦੇ ਸੂਬਾਈ ਸਹਿ ਇੰਚਾਰਜ ਤੇ ਵਿਧਾਇਕ ਰਾਘਵ ਚੱਢਾ ਵੱਲੋਂ ਦੋ ਦਿਨ ਪਹਿਲਾਂ ਇੱਥੇ ਦਾ ਦੌਰਾ ਕਰਕੇ ਚੋਣ ਮੁਹਿੰਮ ਨੂੰ ਭਖਾ ਦਿੱਤਾ ਹੈ।