ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਤੋਂ ਦੋ ਦਿਨ ਬਾਅਦ ਅੱਜ ਉਨ੍ਹਾਂ ਦੀ ਮਾਤਾ ਬੀਬੀ ਹਰਪਾਲ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਇਸ ਨੂੰ ਨਿੱਜੀ ਦੌਰਾ ਦੱਸਦਿਆਂ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਗੁਰੇਜ਼ ਕੀਤਾ ਅਤੇ ਦੂਰੀ ਬਣਾ ਕੇ ਰੱਖੀ। ਉਨ੍ਹਾਂ ਨੇ ਆਪਣੇ ਬੇਟੇ ਦੇ ਵਿਆਹ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। -ਟਨਸ