ਬਠਿੰਡਾ: ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਬਠਿੰਡਾ ਦੇ ਕੈਂਸਰ ਹਸਪਤਾਲ ਨੂੰ ਪਹਿਲਾਂ ਦੀ ਤਰ੍ਹਾਂ ਹੀ ਕੈਂਸਰ ਪੀੜਤਾਂ ਦੇ ਇਲਾਜ ਲਈ ਵਰਤਿਆ ਜਾਵੇ ਅਤੇ ਕੋਵਿਡ ਕੇਅਰ ਸੈਂਟਰ ਹੋਰ ਖਾਲੀ ਥਾਵਾਂ ’ਤੇ ਸਥਾਪਿਤ ਕੀਤੇ ਜਾਣ। ਇਸ ਸਬੰਧੀ ‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ’ਚ ਪਾਰਟੀ ਵਫ਼ਦ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਨੂੰ ਮੁੱਖ ਮੰਤਰ ਦੇ ਨਾਂ ਇਕ ਮੰਗ ਪੱਤਰ ਦਿੱਤਾ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਵਿਡ ਪੀੜਤਾਂ ਦੇ ਇਲਾਜ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਤੇ ਹੁਣ ਸੂਬੇ ’ਚ ਵਿਸ਼ੇਸ਼ ਬਿਮਾਰੀਆਂ ਦੇ ਇਲਾਜ ਲਈ ਕਾਇਮ ਕੀਤੇ ਹਸਪਤਾਲਾਂ ਨੂੰ ਕਰੋਨਾ ਵਾਰਡਾਂ ਵਿਚ ਤਬਦੀਲ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ