ਚੰਡੀਗੜ੍ਹ: ਇਸਤਰੀ ਜਾਗਰਤੀ ਮੰਚ ਦੀ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਅਤੇ ਜਨਰਲ ਸਕੱਤਰ ਅਮਨਦੀਪ ਕੌਰ ਨੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਮਹਿਲਾ ਪੱਤਰਕਾਰ ਲਈ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ’ਤੇ ਕਿਸਾਨੀ ਸੰਘਰਸ਼ ਕਰਕੇ ਬੌਖਲਾਹਟ ਸਾਫ਼ ਨਜ਼ਰ ਆ ਰਹੀ ਹੈ। ਇਸੇ ਕਾਰਨ ਉਹ ਸ਼ਬਦਾਂ ਦੀ ਮਰਿਆਦਾ ਭੁੱਲ ਗਏ ਹਨ। ਉਨ੍ਹਾਂ ਮਹਿਲਾ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਭਾਜਪਾ ਆਗੂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। -ਟਨਸ