ਆਤਿਸ਼ ਗੁਪਤਾ
ਚੰਡੀਗੜ੍ਹ, 14 ਅਗਸਤ
ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 5 ਇੰਚ ਹੇਠਾਂ 1162.70 ਫੁੱਟ ਤੱਕ ਪਹੁੰਚ ਗਿਆ। ਇਸ ਕਾਰਨ ਯੂਟੀ ਪ੍ਰਸ਼ਾਸਨ ਨੇ ਅੱਜ ਬਾਅਦ ਦੁਪਹਿਰ 1 ਵਜੇ ਮੁੜ ਇਕ ਫਲੱਡ ਗੇਟ ਖੋਲ੍ਹ ਦਿੱਤਾ ਦਿੱਤਾ। ਸੁਖਨਾ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ‘ਤੇ ਹੈ। 9 ਅਗਸਤ ਨੂੰ ਵੀ ਪਾਣੀ ਦਾ ਪੱਧਰ 1162.60 ‘ਤੇ ਪਹੁੰਚਣ ਕਰਕੇ ਘੰਟੇ ਲਈ ਇਕ ਫਲੱਡ ਗੇਟ ਖੋਲ੍ਹ ਦਿੱਤਾ ਸੀ। ਸੁਖਨਾ ਦੇ ਗੇਟ ਖੋਲ੍ਹਣ ਮਗਰੋਂ ਇਲਾਕੇ ਵਿੱਚ ਪਾਣੀ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ।