ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
ਯੂਟੀ ਪ੍ਰਸ਼ਾਸਨ ਅਧੀਨ ਆਉਂਦੇ ਏਰੀਏ ਦੀ ਲਾਲ ਡੋਰੇ ਤੋਂ ਬਾਹਰ ਬਣੀਆਂ ਇਮਾਰਤਾਂ ਸਬੰਧੀ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਲਾਲ ਡੋਰੇ ਤੋਂ ਬਾਹਰ ਬਣੀ ਇਮਾਰਤਾਂ ਖ਼ਿਲਾਫ਼ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਐੱਸਡੀਐੱਮ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਸ਼ਨਾਖਤ ਕਰਕੇ ਸਖਤੀ ਨਾਲ ਕਾਰਵਾਈ ਕਰਨ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦਾ ਪਾਲਣਾ ਕਰਦਿਆਂ ਐੱਸਡੀਐੱਮ ਨੇ ਟੀਮਾ ਬਣਾ ਦਿੱਤੀਆਂ ਹਨ। ਜਿਨ੍ਹਾਂ ਵੱਲੋਂ ਗੈਰ ਕਾਨੂੰਨੀ ਨਿਰਮਾਣ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਐੱਸਡੀਐੱਮ ਨੇ ਕਿਹਾ ਕਿ ਉਹ ਇਲਾਕੇ ਵਿੱਚ ਅਚਨਚੇਤ ਚੈਕਿੰਗ ਕਰਕੇ ਗੈਰ ਕਾਨੂੰਨੀ ਨਿਰਮਾਣ ਖ਼ਿਲਾਫ਼ ਬਣਦੀ ਕਾਰਵਾਈ ਕਰਨਗੇ। ਇਸ ਤੋਂ ਪਹਿਲਾਂ ਵੀ ਯੂਟੀ ਪ੍ਰਸ਼ਾਸਨ ਵੱਲੋਂ ਲਾਲ ਡੋਰੇ ਤੋਂ ਬਾਹਰ ਦੀ ਜ਼ਮੀਨ ’ਤੇ ਹੋਏ ਨਿਰਮਾਣ ਨੂੰ ਢਾਹੁਣ ਦੇ ਆਦੇਸ਼ ਦਿੱਤੇ ਸਨ।