ਨਵੀਂ ਦਿੱਲੀ, 9 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੋਬੇਲ ਪੁਰਸਕਾਰ ਜੇਤੂ ਰਾਬਿੰਦਰਨਾਥ ਟੈਗੋਰ, ਸੁਤੰਰਤਾ ਸੈਨਾਨੀ ਗੋਪਾਲ ਕ੍ਰਿਸ਼ਨ ਗੋਖਲੇ ਤੇ ਮਹਾਨ ਯੋਧੇ ਮਹਾਰਾਣਾ ਪ੍ਰਤਾਪ ਨੂੰ ਅੱਜ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਰਾਬਿੰਦਰਨਾਥ ਟੈਗੋਰ ਦੀ ਅੱਜ 160ਵੀਂ ਜੈਅੰਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ‘ਟੈਗੋਰ ਦੀ ਜੈਅੰਤੀ ਮੌਕੇ ਮੈਂ ਮਹਾਨ ਗੁਰੂਦੇਵ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਵੱਲੋਂ ਪੇਸ਼ ਕੀਤੇ ਆਦਰਸ਼ ਸਾਨੂੰ ਅਜਿਹਾ ਭਾਰਤ ਬਣਾਉਣ ਦੀ ਤਾਕਤ ਤੇ ਪ੍ਰੇਰਨਾ ਦਿੰਦੇ ਰਹੇ ਜਿਸ ਦਾ ਉਨ੍ਹਾਂ ਸੁਫ਼ਨਾ ਦੇਖਿਆ ਸੀ।’ ਗੋਪਾਲ ਕ੍ਰਿਸ਼ਨ ਗੋਖਲੇ ਨੂੰ ਸ਼ਰਧਾਂਜਲੀ ਦਿੰਦਿਆਂ ਮੋਦੀ ਨੇ ਕਿਹਾ ਕਿ ਸ੍ਰੀ ਗੋਖਲੇ ਨੇ ਆਪਣਾ ਸਾਰਾ ਜੀਵਨ ਦੇਸ਼ ਸੇਵਾ ਨੂੰ ਸਮਰਪਿਤ ਕਰ ਦਿੱਤਾ ਅਤੇ ਇਹ ਦੇਸ਼ ਦੇ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਟਵੀਟ ਕੀਤਾ, ‘ਆਪਣੇ ਹੌਸਲੇ ਤੇ ਬਹਾਦਰੀ ਨਾਲ ਦੇਸ਼ ਦਾ ਮਾਣ ਵਧਾਉਣ ਵਾਲੇ ਮਹਾਨ ਯੋਧਾ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾਂਜਲੀ। ਦੇਸ਼ ਲਈ ਉਨ੍ਹਾਂ ਦਾ ਤਿਆਗ ਹਮੇਸ਼ਾ ਯਾਦ ਰੱਖਿਆ ਜਾਵੇਗਾ।’ -ਪੀਟੀਆਈ