ਜਸਵੰਤ ਜੱਸ
ਫ਼ਰੀਦਕੋਟ, 7 ਅਪਰੈਲ
ਬਹਬਿਲ ਗੋਲੀ ਕਾਂਡ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਕ ਦਿਨ ਪਹਿਲਾਂ ਜਾਮ ਕੀਤਾ ਗਿਆ ਅੰਮ੍ਰਿਤਸਰ-ਬਠਿੰਡਾ ਹਾਈਵੇਅ ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਖੋਲ੍ਹ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਨੂੰਨੀ ਮਾਹਿਰਾਂ ਦੀ ਟੀਮ ਧਰਨੇ ਵਾਲੀ ਥਾਂ ’ਤੇ ਪੁੱਜੀ ਅਤੇ ਉਸ ਨੇ ਜਨਤਕ ਤੌਰ ’ਤੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਬੇਅਦਬੀ ਅਤੇ ਬਹਬਿਲ ਗੋਲੀ ਕਾਂਡ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਤੋਂ ਸਾਰੇ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਉਣਗੇ। ਸਰਕਾਰ ਦੇ ਇਸ ਭਰੋਸੇ ਮਗਰੋਂ ਹਾਈਵੇਅ ਜਾਮ ਖੋਲ੍ਹ ਦਿੱਤਾ ਗਿਆ ਹੈ, ਹਾਲਾਂਕਿ ਹਾਈਵੇਅ ਦੇ ਇੱਕ ਪਾਸੇ ਧਰਨਾ ਜਾਰੀ ਰਹੇਗਾ।