ਖੇਤਰੀ ਪ੍ਰਤੀਨਿਧ
ਪਟਿਆਲਾ, 10 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਸਬੰਧੀ ਭਰਮ ਭੁਲੇਖੇ ਪੈਦਾ ਕਰਨ ਦੀ ਬਜਾਏ ਕੇਂਦਰ ਸਰਕਾਰ ਅੰਦੋਲਨ ਦੀ ਨੈਤਿਕ ਭਾਵਨਾ ਨੂੰ ਸਮਝਦਿਆਂ ਕਿਸਾਨੀ ਮੁੱਦਿਆਂ ’ਤੇ ਸਾਰਥਕ ਗੱਲਬਾਤ ਸ਼ੁਰੂ ਕਰੇ। ਉਨ੍ਹਾਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ਦੀ ਸ਼ਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਖੁਦ ਅੱਗੇ ਹੋ ਕੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਰਾਜ ਸਭਾ ’ਚ ਤਕਰੀਰ ਦੌਰਾਨ ਕਿਸਾਨ ਅੰਦੋਲਨ ਨੂੰ ਜਿਸ ਨਾਂਹ-ਪੱਖੀ ਨਜ਼ਰੀਏ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਸ ਨਾਲ ਦੁਨੀਆ ਅੰਦਰ ਇਹ ਪ੍ਰਭਾਵ ਗਿਆ ਹੈ ਕਿ ਕਿਸਾਨਾਂ ਦੇ ਦੁੱਖਾਂ ਪ੍ਰਤੀ ਕੇਂਦਰ ਰੱਤੀ ਭਰ ਵੀ ਸੁਹਿਰਦ ਨਹੀਂ ਹੈ।