ਹਰਦੀਪ ਸਿੰਘ ਭੰਗੂ
ਭਾਦਸੋਂ, 7 ਅਪਰੈਲ
ਅੱਜ ਦਿੱਤੂਪੁਰ ਦੇ ਨਿੱਜੀ ਗੋਲਡਨ ਏਰਾ ਸਕੂਲ ਅੱਗੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਥਿਤ ਵੱਧ ਫੀਸਾਂ ਤੇ ਵੈਨ ਕਿਰਾਏ ਲੈਣ ਦੇ ਮਾਮਲੇ ਵਿਚ ਧਰਨਾ ਲਗਾਇਆ ਅਤੇ ਸਕੂਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਾਪਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਜਾਰੀ ਕੀਤੀਆਂ ਹਦਾਇਤਾਂ ਦੇ ਉਲਟ ਸਕੂਲ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਕਥਿਤ ਤੌਰ ’ਤੇ ਵੱਧ ਫੀਸਾਂ ਲਈਆਂ ਜਾ ਰਹੀਆਂ ਹਨ। ਮਾਪਿਆਂ ਵੱਲੋਂ ਸਕੂਲ ਦੀ ਮੈਨੇਜਮੈਂਟ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਨਾਭਾ ਹਲਕੇ ਦੇ ਵਿਧਾਇਕ ਦੇਵ ਮਾਨ ਦੇ ਭਰਾ ਕਪਿਲ ਮਾਨ, ਸਮਾਜ ਸੇਵੀ ਨਰਿੰਦਰ ਜੋਸ਼ੀ ਵੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਵਿਸ਼ਵ ਰੁਚੀ ਡੇ ਨੇ ਕਿਹਾ ਕਿ ਨਤੀਜੇ ਜਾਰੀ ਕਰਨ ਤੋਂ ਕੁਝ ਦਿਨ ਪਹਿਲਾਂ ਹੀ ਕਿਤਾਬਾਂ ਦੀ ਸੂਚੀ ਸਕੂਲ ਦੇ ਨੋਟਿਸ ਬੋਰਡ ’ਤੇ ਲਗਾ ਦਿੱਤੀਆਂ ਗਈ ਸੀ ਤਾਂ ਜੋ ਮਾਪੇ ਕਿਤੇ ਵੀ ਜਾ ਕੇ ਕਿਤਾਬਾਂ ਤੇ ਵਰਦੀ ਖਰੀਦ ਸਕਦੇ ਹਨ। ਵਧੀਆ ਫੀਸਾਂ ਅਤੇ ਵੈਨ ਕਿਰਾਇਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜ ਮੈਂਬਰੀ ਕਮੇਟੀ ਬਣਾ ਕੇ ਮੈਨੇਜਮੈਂਟ ਕਮੇਟੀ ਨਾਲ ਤਾਲਮੇਲ ਕਰਕੇ ਇਹ ਮਾਮਲੇ ਦਾ ਹੱਲ ਕੀਤਾ ਜਾਵੇਗਾ। ਸਕੂਲ ਵੱਲੋਂ ਫੀਸਾਂ ਵਧਾ ਕੇ ਨਹੀਂ ਨਹੀਂ ਲਈਆਂ ਜਾ ਰਹੀਆਂ ।