ਹਰਮੇਸ਼ ਨੀਲੇਵਾਲਾ
ਜ਼ੀਰਾ, 25 ਅਗਸਤ
ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਮਾਲਬਰੋਜ਼ ਸ਼ਰਾਬ ਫੈਕਟਰੀ ਮਨਸੂਰਵਾਲ ਕਲਾਂ (ਜ਼ੀਰਾ) ਵਿਰੁੱਧ ਲਗਾਏ ਗਏ ਧਰਨੇ ਵਿੱਚ ਅੱਜ ਵੱਖ -ਵੱਖ ਜੱਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਸ਼ਰਾਬ ਫੈਕਟਰੀ ਨੂੰ ਬੰਦ ਕਰੇ। ਉਨ੍ਹਾਂ ਨਾਲ ਹੀ ਚਿਤਾਵਨੀ ਦਿੱਤੀ ਕਿ ਜੇ ਸ਼ਰਾਬ ਫੈਕਟਰੀ ਬੰਦ ਨਾ ਕੀਤੀ ਗਈ ਤਾਂ ਉਹ ਸਾਂਝੇ ਮੋਰਚੇ ਦੀ ਮੀਟਿੰਗ ਸੱਦ ਕੇ ਸਾਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਚਾਹੁੰਦੀ ਹੈ ਤਾਂ ਖੰਡ ਮਿੱਲ ਜ਼ੀਰਾ ਨੂੰ ਚਾਲੂ ਕਰੇ ਅਤੇ ਪੌਣ ਪਾਣੀ ਨੂੰ ਜ਼ਹਿਰੀਲਾ ਕਰ ਕੇ ਬਿਮਾਰੀਆਂ ਫੈਲਾਉਣ ਵਾਲੀ ਫੈਕਟਰੀ ਨੂੰ ਬੰਦ ਕਰੇ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਲਈ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਫਤਿਹ ਸਿੰਘ ਕੋਟ ਕਰੋੜ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਸਵੀਰ ਸਿੰਘ ਝਾਮਕਾ ਮੀਤ ਪ੍ਰਧਾਨ, ਮੰਗਲ ਸਿੰਘ ਸੰਧੂ ਸ਼ਾਹਵਾਲਾ ਪ੍ਰੈਸ ਸਕੱਤਰ ਪੰਜਾਬ, ਕਾਕਾ ਸਿੰਘ ਮੁੰਨਣ ਮੀਤ ਪ੍ਰਧਾਨ, ਪਰਮਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਚਮਕੌਰ ਸਿੰਘ ਰਟੌਲ ਰੋਹੀ ਜਰਨਲ ਸਕੱਤਰ, ਕੁਲਵਿੰਦਰ ਸਿੰਘ ਰਟੌਲ ਰੋਹੀ ਬਲਾਕ ਪ੍ਰਧਾਨ ਜੀਰਾ,ਮੇਲਾ ਸਿੰਘ ਹਰਦਾਸਾ ਮੀਤ ਪ੍ਰਧਾਨ ਫਿਰੋਜ਼ਪੁਰ,ਡਾਕਟਰ ਸਿਕੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਸਾਹਿਬ, ਲਖਬੀਰ ਸਿੰਘ ਨੰਬਰਦਾਰ ਸਲਾਹਕਾਰ ਜੀਰਾ,ਬਿਕਰਮਜੀਤ ਸਿੰਘ ਬਲਾਕ ਪ੍ਰਧਾਨ ਘੱਲ ਖੁਰਦ, ਜਸਪ੍ਰੀਤ ਸਿੰਘ ਪ੍ਰੈੱਸ ਸਕੱਤਰ ਜੀਰਾ,ਕੇਹਰ ਸਿੰਘ ਇਕਾਈ ਪ੍ਰਧਾਨ, ਹਰਜੀਤ ਸਿੰਘ ਢਿੱਲੋਂ,ਹਰਦਿਆਲ ਸਿੰਘ ਇਕਾਈ ਪ੍ਰਧਾਨ ਆਦਿ ਆਗੂ ਹਾਜ਼ਰ ਸਨ।