ਖੇਤਰੀ ਪ੍ਰਤੀਨਿਧ
ਬਰਨਾਲਾ, 16 ਜੁਲਾਈ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਧੀਨ ਮਾਸਟਰ ਕਾਡਰ ਦੀਆਂ ਅਸਾਮੀਆਂ ’ਤੇ ਕੀਤੀ ਭਰਤੀ ਤਹਿਤ ਚੁਣੇ ਸੂਬੇ ਭਰ ਦੇ 2392 ਮਾਸਟਰ ਕਾਡਰ ਉਮੀਦਵਾਰਾਂ ਨੂੰ ਨਿਯੁਕਤੀ ਪੱਧਰ ਦੇਣ ਲਈ ਅੱਜ ਸੂਬਾ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ 12 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਵਿੱਚ 2392 ਮਾਸਟਰ ਕਾਡਰ ਅਤੇ 569 ਲੈਕਚਰਾਰ ਕਾਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਵਿੱਚੋਂ ਜ਼ਿਲ੍ਹਾ ਬਰਨਾਲਾ ਦੀਆਂ 12 ਅਧਿਆਪਕਾਵਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਉਮੀਦਵਾਰ ਮਾਸਟਰ ਕਾਡਰ ਟੈਸਟ ਪਾਸ ਕਰਨ ਮਗਰੋਂ ਮੈਰਿਟ ਦੇ ਆਧਾਰ ’ਤੇ ਭਰਤੀ ਹੋਏ ਹਨ। ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਵਰਚੂਅਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੀ ਸੰਬੋਧਨ ਕੀਤਾ।