ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 26 ਦਸੰਬਰ
ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਕੁਰਬਾਨੀ ਨੂੰ ਸਮਰਪਿਤ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਸਮਾਗਮਾਂ ਦੀ ਸ਼ੁਰੂਆਤ ਹੋਈ। ਕਾਲਜ ਦੇ ਐੱਨਐੱਸਐੱਸ ਯੂਨਿਟ ਵੱਲੋਂ ਲਾਏ ਕੈਂਪ ਦੌਰਾਨ 200 ਵਿਦਿਆਰਥੀਆਂ ਨੇ ਖ਼ੂਨਦਾਨ ਕੀਤਾ। ਇਸੇ ਤਰ੍ਹਾਂ ਯੂਥ ਰੈੱਡ ਕਰਾਸ ਯੂਨਿਟ ਵੱਲੋਂ ਫ਼ਸਟ ਏਡ ਕੈਂਪ ਤੇ ਫਾਈਨ ਆਰਟਸ ਵਿਭਾਗ ਵੱਲੋਂ ‘ਰੰਗ-ਏ-ਮੁਸ਼ਵਰ’ ਕਲਾ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦੀ ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਕਾਲਜ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੇ ਲੈਬ ਜਰਨਲ ‘ਫ਼ਤਿਹ’ ਦਾ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ੇਸ਼ ਅੰਕ ਜਾਰੀ ਕੀਤਾ। ਸਮਾਗਮਾਂ ਵਿਚ 500 ਤੋਂ ਵੱਧ ਵਿਦਿਆਰਥੀ ਅਤੇ ਅਧਿਆਪਕਾਂ ਨੇ ਭਾਗ ਲਿਆ।
ਇਨ੍ਹਾਂ ਵਿੱਚ ਡਾ. ਬਿਕਰਮਜੀਤ ਸਿੰਘ, ਡਾ. ਹਰਜੀਤ ਸਿੰਘ, ਪ੍ਰੋ. ਅਨੁਪ੍ਰੀਤ ਸਿੰਘ ਟਿਵਾਣਾ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਸੁਖਜੀਤ ਕੌਰ, ਡਾ. ਸਤਨਾਮ ਸਿੰਘ, ਡਾ. ਜਗਦੀਸ਼ ਸਿੰਘ, ਪ੍ਰੋ. ਜੁਪਿੰਦਰ ਸਿੰਘ, ਡਾ. ਅਵਨੀਤ ਕੌਰ, ਡਾ. ਗੁਰਬਾਜ਼ ਸਿੰਘ, ਡਾ. ਅੰਮ੍ਰਿਤਪਾਲ ਸਿੰਘ ਅਤੇ ਪ੍ਰੋ. ਹਰਗੁਣਪ੍ਰੀਤ ਸਿੰਘ ਸ਼ਾਮਲ ਸਨ।