ਪਟਿਆਲਾ (ਪੱਤਰ ਪ੍ਰੇਰਕ): ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਲਈ ਚਾਹਵਾਨ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਉੱਤੇ ਭਰ ਕੇ 31 ਅਗਸਤ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਦਸਤੀ ਪਹੁੰਚਾ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਦਸਵੀਂ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।