ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਮੁੱਦੇ ’ਤੇ ਪੰਜਾਬ ਦੀ ਜਨਤਾ ਦੇ ਅੱਖੀਂ ਘੱਟਾ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਿੱਤ ਨਵੇਂ ਝੂਠ ਬੋਲ ਰਹੇ ਹਨ। ‘ਆਪ’ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾਧਾਰੀ ਕਾਂਗਰਸੀਆਂ ਦੇ ਇਸ ਝੂਠ ਦਾ ਅਗਲੇ ਹਫ਼ਤੇ ਤੱਥਾਂ ਅਤੇ ਦਸਤਾਵੇਜ਼ਾਂ ਨਾਲ ਪਰਦਾਫ਼ਾਸ਼ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਉਠਾਏ ਜਾਣ ਵਾਲੇ ਸਵਾਲਾਂ ਦੇ ਜਵਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਦੇਣੇ ਪੈਣਗੇ।