ਸੰਜੀਵ ਹਾਂਡਾ
ਫ਼ਿਰੋਜ਼ਪੁਰ,13 ਅਗਸਤ
ਜ਼ਿਲ੍ਹੇ ਅੰਦਰ ਲੁੱਟਾਂ ਖੋਹਾਂ ਤੇ ਗੁੰਡਾਗਰਦੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਦਿਨ ਦਿਹਾੜੇ ਡਾਕ ਵਿਭਾਗ ਦੇ ਇੱਕ ਕਰਮਚਾਰੀ ਨੂੰ ਤਿੰਨ ਅਣਪਛਾਤੇ ਹਮਲਾਵਰਾਂ ਨੇ ਰਾਹ ਵਿੱਚ ਰੋਕ ਕੇ ਗੋਲੀ ਮਾਰ ਦਿੱਤੀ। ਸ਼ਾਮ ਚਾਰ ਵਜੇ ਦੇ ਕਰੀਬ ਹਮਲਾਵਰਾਂ ਨੇ ਪ੍ਰਦੀਪ ਧਵਨ (45) ਨਾਮ ਦੇ ਇਸ ਮੁਲਾਜ਼ਮ ਨੂੰ ਸਥਾਨਕ ਸਾਰਾਗੜ੍ਹੀ ਗੁਰਦੁਆਰੇ ਦੇ ਸਾਹਮਣੇ ਆ ਕੇ ਰੋਕਿਆ ਤੇ ਉਸ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ। ਗੋਲੀ ਉਸ ਦੇ ਪੇਟ ਵਿਚ ਲੱਗੀ ਤੇ ਉਸ ਨੂੰ ਤੁਰੰਤ ਸ਼ਹਿਰ ਦੇ ਬਾਗੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿਥੇ ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪ੍ਰਦੀਪ ਧਵਨ ਛਾਉਣੀ ਰੇਲਵੇ ਸਟੇਸ਼ਨ ਤੇ ਸਥਿਤ ਡਾਕ ਵਿਭਾਗ ਦੀ ਬਰਾਂਚ ਵਿਚ ਤੈਨਾਤ ਹੈ। ਅਜੇ ਤੱਕ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ। ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।