ਅਜੈ ਬੈਨਰਜੀ
ਨਵੀਂ ਦਿੱਲੀ, 16 ਜੁਲਾਈ
ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਤਣਾਅ ਘਟਾਉਣ ਲਈ ਜਿਥੇ ਗੱਲਬਾਤ ਚੱਲ ਰਹੀ ਹੈ ਤੇ ਉਥੇ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਚੀਨ ਦੀ ਪੀਪਲਜ਼ ਲਬਿਰੇਸ਼ਨ ਆਰਮੀ ਨੇ ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਨਾਲ ਲੱਗਦੀ ਆਪਣੀ ਸਰਹੱਦ ’ਤੇ ਫੌਜੀਆਂ ਦੀ ਗਿਣਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਰਿਹਾ ਹੈ। ਇਸ ਦੀ ਪੁਸ਼ਟੀ ਕਰਦਿਆਂ ਅਧਿਕਾਰੀ ਨੇ ਕਿਹਾ ਕਿ ਸਿੱਕਮ, ਲੱਦਾਖ ਅਤੇ ਅਰੁਣਾਚਲ ਪ੍ਰਦੇਸ਼ ਦੇ ਨਾਲ ਲੱਗਦੇ ਚੀਨ ਦੇ ਸਰਹੱਦੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ।