ਪੱਤਰ ਪ੍ਰੇਰਕ
ਭੁੱਚੋ ਮੰਡੀ,13 ਅਗਸਤ
ਪੰਜਾਬ ਪ੍ਰਦੇਸ ਕਾਂਗਰਸ ਵੱਲੋਂ ਨਿਯੁਕਤ ਕੀਤੇ ਪੰਜਾਬ ਹਾਊਸਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਭਲੇਰੀਆ ਦਾ ਇੱਥੇ ਰਾਜ ਪੈਲੇਸ ਵਿੱਚ ਪੁੱਜਣ ’ਤੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਅਤੇ ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਵਰਿੰਦਰ ਗਨੂੰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਉਨ੍ਹਾਂ ਨਾਲ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਬੇਟੇ ਹਰਮਨਬੀਰ ਸਿੰਘ ਕਾਂਗੜ ਮੌਜੂਦ ਸਨ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਪਰਸਨ ਮਨਜੀਤ ਕੌਰ ਦੰਦੀਵਾਲ, ਬਲਾਕ ਪ੍ਰਧਾਨ ਤੇਜਾ ਸਿੰਘ ਦੰਦੀਵਾਲ, ਬਲਾਕ ਸਮਿਤੀ ਚੇਅਰਪਰਸਨ ਜਸਵੀਰ ਕੌਰ, ਨਾਹਰ ਸਿੰਘ, ਡਾ: ਅਵੀ ਗਰਗ, ਟਵਿੰਕਲ ਬਾਂਸਲ ਅਤੇ ਪਿੰਡਾਂ ਦੇ ਸਰਪੰਚ ਅਤੇ ਆਗੂ ਹਾਜ਼ਰ ਸਨ।