ਪੱਤਰ ਪ੍ਰੇਰਕ
ਬੁਢਲਾਡਾ, 1 ਅਕਤੂਬਰ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਪਿੰਡ ਬੀਰੋਕੇ ਕਲਾਂ ਵਿਚ ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਕਿਸਾਨ ਹਿੱਤਾਂ ਦਾ ਫ਼ਿਕਰ ਨਹੀਂ ਹੈ। ਉਨ੍ਹਾਂ ਵੱਲੋਂ ਕਿਸਾਨੀ ਦੇ ਨਾਮ ’ਤੇ ਕੀਤੇ ਜਾ ਰਹੇ ਵਿਖਾਵੇ ਅਤੇ ਰੋਸ ਪ੍ਰਦਰਸ਼ਨ 2022 ਚੋਣਾਂ ਦੀਆਂ ਤਿਆਰੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਲੜਾਈ ਲੜਨੀ ਪੈਣੀ ਹੈ। ਉਨ੍ਹਾਂ ਕਿਹਾ ਉਹ ਕਿਸਾਨ ਜਥੇਬੰਦੀਆਂ ਦੇ ਇਸ਼ਾਰੇ ਦੀ ਉਡੀਕ ਕਰ ਰਹੇ ਹਨ ਤੇ ਇਹ ਲੜਾਈ ਦਿੱਲੀ ਜਾ ਕੇ ਹੀ ਲੜੀ ਜਾਣੀ ਚਾਹੀਦੀ ਹੈ। ਭਾਜਪਾ ਨਾਲ ਭਾਈਵਾਲੀ ਦੀਆਂ ਖ਼ਬਰਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਦਾ ਬੁਰਾ ਸੋਚਣ ਵਾਲੀ ਪਾਰਟੀ ਨਾਲ ਭਾਈਵਾਲੀ ਕਦੇ ਸੋਚੀ ਵੀ ਨਹੀਂ ਜਾ ਸਕਦੀ।