ਚੰਡੀਗੜ੍ਹ, 26 ਦਸੰਬਰ
ਪੰਜਾਬ ਅਤੇ ਹਰਿਆਣਾ ਵਿਚ ਅੱਜ ਘੱਟੋ-ਘੱਟ ਤਾਪਮਾਨ ਆਮ ਦੇ ਆਸਪਾਸ ਦਰਜ ਕੀਤਾ ਗਿਆ। ਹਾਲਾਂਕਿ, ਦੋਹਾਂ ਸੂਬਿਆਂ ਵਿਚ ਅੱਜ ਬੱਦਲਵਾਈ ਹੋਣ ਅਤੇ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੇ ਠੰਢ ਕਾਫੀ ਮਹਿਸੂਸ ਕੀਤੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 6.9 ਡਿਗਰੀ, ਪਟਿਆਲਾ ਵਿਚ 7 ਡਿਗਰੀ, ਬਠਿੰਡਾ ’ਚ 7.4 ਅਤੇ ਫਰੀਦਕੋਟ ਵਿਚ 6.5 ਡਿਗਰੀ ਦਰਜ ਕੀਤਾ ਗਿਆ। ਉੱਧਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ ਅਤੇ ਸੰਗਰੂਰ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 5.5, 6.1, 5.3 ਅਤੇ 5.3 ਡਿਗਰੀ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਵਿਚ ਘੱਟੋ-ਘੱਟ ਤਾਪਮਾਨ 7.6 ਡਿਗਰੀ, ਹਿਸਾਰ ਵਿਚ 8.4, ਗੁਰੂਗ੍ਰਾਮ ਵਿਚ 11.7 ਅਤੇ ਪੰਚਕੂਲਾ ਵਿਚ 6.7 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿਚ ਵੀ ਸਵੇਰ ਤੋਂ ਹੀ ਬੱਦਲਵਾਈ ਹੋਣ ਅਤੇ ਕਿਣਮਿਣ ਰਹਿਣ ਕਾਰਨ ਮੌਸਮ ਕਾਫੀ ਠੰਢਾ ਰਿਹਾ। -ਪੀਟੀਆਈ