ਪੱਤਰ ਪ੍ਰੇਰਕ
ਸੰਗਰੂਰ, 11 ਮਾਰਚ
ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾਂ ਦੀ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ ਸੰਗਰੂਰ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਤੇ ਸੂਬਾ ਸਕੱਤਰ ਰਣ ਸਿੰਘ ਮਹਿਲਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਖਪਾਲ ਸਿੰਘ ਮੰਗਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਮੌਕੇ ਸਮੂਹ ਨੰਬਰਦਾਰਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਪ੍ਰਵਾਨ ਕੀਤੀਆਂ ਮੰਗਾਂ ਨੂੰ ਜਲਦ ਤੋਂ ਜਲਦ ਅਮਲ ਵਿਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਯੂਨੀਅਨ ਦੇ ਬਾਨੀ ਮਾਸਟਰ ਸਰੂਪ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਝੰਡਾ ਦਿਵਸ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ| ਉਨ੍ਹਾਂ ਦੱਸਿਆ ਕਿ 15 ਮਾਰਚ ਗੁਰਦੁਆਰਾ ਅਕਾਲਗੜ੍ਹ ਸਾਹਿਬ ਸੰਗਰੂਰ ਵਿੱਚ ਜ਼ਿਲ੍ਹੇ ਦੀਆਂ ਸਾਰੀਆ ਤਹਿਸੀਲਾਂ ਦੇ ਪ੍ਰਧਾਨਾ ਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ ਤਾਂ ਜੋ ਝੰਡਾ ਦਿਵਸ ਦੇ ਪ੍ਰੋਗਰਾਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਸਕੇ| ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਨਮੌਲ, ਨਛੱਤਰ ਸਿੰਘ ਤੋਲੇਵਾਲ, ਜਾਗਰ ਸਿੰਘ ਬੰਗਾਵਲੀ ਪ੍ਰਧਾਨ ਤਹਿਸੀਲ ਸੰਗਰੂਰ, ਪ੍ਰੀਤ ਸਿੰਘ ਸੈਣੀ ਸੂਬਾ ਸੀਨੀਅਰ ਆਗੂ, ਸਮਸ਼ੇਰ ਸਿੰਘ ਪ੍ਰਧਾਨ ਸੁਨਾਮ ਤੇ ਰਘਵੀਰ ਸਿੰਘ ਜ਼ਿਲ੍ਹਾ ਸੀਨੀਅਰ ਆਗੂ ਹਾਜ਼ਰ ਸਨ।