ਪਠਾਨਕੋਟ: ਰਣਜੀਤ ਸਾਗਰ ਡੈਮ ’ਤੇ ਕੰਮ ਕਰਦੇ ਜੇਈਜ਼ ਤੇ ਏਈਜ਼ ਅਤੇ ਪਦ ਉਨਤ ਉਪ-ਮੰਡਲ ਇੰਜਨੀਅਰਾਂ ਦੀ ਮੀਟਿੰਗ ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਅੱਜ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਇੰਜਨੀਅਰਾਂ ਦੀਆਂ ਮੰਗਾਂ ਪ੍ਰਤੀ ਕੋਈ ਸੁਹਿਰਦਤਾ ਨਾ ਦਿਖਾਉਣ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਪੰਜਾਬ ਵੱਲੋਂ 2 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਡੈਮ ਦੇ ਸਮੂਹ ਇੰਜਨੀਅਰ ਸ਼ਾਮਲ ਹੋਣਗੇ। -ਪੱਤਰ ਪ੍ਰੇਰਕ